ਪ੍ਰੈਸ ਨੋਟ / ਘੋਸ਼ਣਾਵਾਂ
ਬ੍ਰਹਮ ਮਹਿੰਦਰਾ ਨੇ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਬਰੀ ਕੀਤੇ ਜਾਣ 'ਤੇ ਵਧਾਈ ਦਿੱਤੀ
ਚੰਡੀਗੜ੍ਹ, 15 ਮਈ:
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨੇ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ, ਪੰਜਾਬ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਦਹਾਕੇ ਪੁਰਾਣੇ ਇੱਕ ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਬਰੀ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ।
ਸ੍ਰੀ ਸਿੱਧੂ ਨੂੰ ਵਧਾਈ ਦਿੰਦੇ ਹੋਏ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਆਖਿਰਕਾਰ ਇਨਸਾਫ ਹੋਇਆ ਹੈ । ਉਹਨਾਂ ਨੇ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ।