ਪ੍ਰੈਸ ਨੋਟ / ਘੋਸ਼ਣਾਵਾਂ ਪ੍ਰੈਸ ਨੋਟ / ਘੋਸ਼ਣਾਵਾਂ

ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਬਰੀ ਕੀਤੇ ਜਾਣ 'ਤੇ ਦਿੱਤੀ ਵਧਾਈ

ਚੰਡੀਗੜ੍ਹ, 15 ਮਈ:

ਖੇਡਾਂ ਅਤੇ ਯੁਵਕ ਮਾਮਲਿਆਂ ਦੇ ਮੰਤਰੀ, ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ, ਪੰਜਾਬ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਇੱਕ ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਬਰੀ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ।     

ਸ੍ਰੀ ਸਿੱਧੂ ਨੂੰ ਵਧਾਈ ਦਿੰਦੇ ਹੋਏ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕਾਨੂੰਨ ਨੇ ਆਪਣੀ ਕਾਰਵਾਈ ਕਰਦੇ ਹੋਏ ਨਿਆਂ ਕੀਤਾ ਹੈ। ਉਹਨਾਂ ਨੇ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ।