ਪ੍ਰੈਸ ਨੋਟ / ਘੋਸ਼ਣਾਵਾਂ ਪ੍ਰੈਸ ਨੋਟ / ਘੋਸ਼ਣਾਵਾਂ

ਵਿਜੀਲੈਂਸ ਵਲੋਂ ਪਟਵਾਰੀ ਤੇ ਪ੍ਰਾਇਵੇਟ ਵਿਅਕਤੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 16 ਮਈ:

ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਮਾਲ ਹਲਕਾ ਜੰਡਾਵਾਲਾ ਜਿਲਾ ਬਠਿੰਡਾ ਵਿਖੇ ਤਾਇਨਾਤ ਇਕ ਪਟਵਾਰੀ ਅਤੇ ਉਸ ਵਲੋਂ ਆਪਣੇ ਨਾਲ ਰੱਖੇ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਰਣਜੀਤ ਸਿੰਘ, ਮਾਲ ਹਲਕਾ ਜੰਡਾਵਾਲਾ ਅਤੇ ਪ੍ਰਾਈਵੇਟ ਵਿਅਕਤੀ ਕੁਲਦੀਪ ਸਿੰਘ ਨੂੰ ਸ਼ਿਕਾਇਤਕਰਤਾ ਗੁਰਪਿੰਦਰ ਸਿੰਘ, ਵਾਸੀ ਪਿੰਡ ਜੀਦਾ, ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਅਤੇ ਪ੍ਰਾਈਵੇਟ ਵਿਅਕਤੀ ਵੱਲੋਂ ਉਸ ਦੇ ਤਾਏ ਦੀ ਵਿਰਾਸਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 9,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਅਤੇ ਪ੍ਰਾਈਵੇਟ ਵਿਅਕਤੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 9000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।